ਵਿਦੇਸ਼ ਜਾਨ ਦੇ ਚਾਹਵਾਨ ਨੌਜਵਾਨਾਂ ਦੀ ਬਜਟ ‘ਚ ਚਰਚਾ, ਜਾਣੋ ਕੀ ਹੈ ਸਰਕਾਰ ਦਾ ਪਲਾਨ

ਨਵੀਂ ਦਿੱਲੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਯਾਨੀ ਬੁੱਧਵਾਰ ਨੂੰ ਕੇਂਦਰੀ ਬਜਟ 2023-24 ਪੇਸ਼ ਕੀਤਾ ਜਾ ਰਿਹਾ ਹੈ । ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਹੈ ।ਸਾਲ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਕਾਰਨ ਇਸ ਸਾਲ ਦਾ ਇਹ ਆਮ ਬਜਟ ਮੋਦੀ ਸਰਕਾਰ ਲਈ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਬਜਟ ਵਿੱਚ ਸਰਕਾਰ ਵੱਲੋਂ ਵੱਡੇ ਐਲਾਨ ਕੀਤੇ ਜਾ ਰਹੇ ਹਨ। ਵਿੱਤ ਮੰਤਰੀ ਵੱਲੋਂ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ 4.0 ਲਾਂਚ ਕੀਤੀ ਜਾਵੇਗੀ। ਸਰਕਾਰ ਵੱਲੋਂ ਨੌਜਵਾਨਾਂ ਦੇ ਲਈ ਸਕਿੱਲ ਯੂਥ ਸੈਂਟਰ ਬਣਾਉਣ ‘ਤੇ ਜ਼ੋਰ ਦਿੱਤਾ ਜਾਵੇਗਾ। ਜਿਸਦੇ ਲਈ 30 ਸਕਿੱਲ ਇੰਡੀਆ ਸੈਂਟਰ ਬਣਾਏ ਜਾਣਗੇ। ਇਹ ਸੈਂਟਰ ਉਨ੍ਹਾਂ ਵਿਦਿਆਰਥੀਆਂ ਲਈ ਬਣਾਏ ਜਾਣਗੇ ਜੋ ਵਿਦੇਸ਼ਾਂ ਵਿੱਚ ਨੌਕਰੀ ਦੇ ਸੁਪਨੇ ਦੇਖਦੇ ਹਨ। ਨੈਸ਼ਨਲ ਅਪ੍ਰੇਟਾਈਸ਼ਿਪ ਪ੍ਰੋਮੋਸ਼ਨ ਸਕੀਮ ਬਣੇਗੀ ਤੇ ਵਿਦਿਆਰਥੀਆਂ ਨੂੰ ਡਾਇਰੈਕਟ ਮਦਦ ਦਿੱਤੀ ਜਾਵੇਗੀ। ਫਿਨਟੇਕ ਸਰਵਿਸ ਵਧਾਈ ਜਾਵੇਗੀ। ਇਸ ਸਤੋਂ ਇਲ਼ਾ ਡਿਜੀ ਲਾਕਰ ਦੀ ਵਰਤੋਂ ਵੱਧ ਜਾਵੇਗੀ ਤੇ ਇਸ ਵਿੱਚ ਸਾਰੇ ਡਿਜੀਟਲ ਡਾਕੂਮੈਂਟ ਹੋਣਗੇ।