Site icon TV Punjab | Punjabi News Channel

Yuvraj Singh ਬਣੇ ਪਿਤਾ, ਪਤਨੀ Hazel Keech ਨੇ ਦਿੱਤਾ ਪੁੱਤਰ ਨੂੰ ਜਨਮ

ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਪਿਤਾ ਬਣ ਗਏ ਹਨ। ਯੁਵਰਾਜ ਦੀ ਪਤਨੀ ਹੇਜ਼ਲ ਕੀਚ ਨੇ ਬੇਟੇ ਨੂੰ ਜਨਮ ਦਿੱਤਾ ਹੈ। ਯੁਵਰਾਜ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ ਹੈ। ਯੁਵਰਾਜ ਨੇ ਟਵੀਟ ਕੀਤਾ ਕਿ ਉਨ੍ਹਾਂ ਦੇ ਘਰ ਬੱਚੇ ਨੇ ਜਨਮ ਲਿਆ ਹੈ ਅਤੇ ਉਹ ਪਿਤਾ ਬਣ ਗਏ ਹਨ।

ਯੁਵਰਾਜ ਨੇ ਲਿਖਿਆ, ‘ਸਾਡੇ ਸਾਰੇ ਪ੍ਰਸ਼ੰਸਕਾਂ, ਪਰਿਵਾਰ ਅਤੇ ਦੋਸਤਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅੱਜ ਭਗਵਾਨ ਨੇ ਸਾਨੂੰ ਬੱਚੇ ਦੀ ਬਖਸ਼ਿਸ਼ ਕੀਤੀ ਹੈ। ਸਾਨੂੰ ਇਹ ਬਰਕਤ ਦੇਣ ਲਈ ਅਸੀਂ ਪ੍ਰਮਾਤਮਾ ਦਾ ਧੰਨਵਾਦ ਕਰਦੇ ਹਾਂ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੀ ਗੋਪਨੀਯਤਾ ਦਾ ਆਦਰ ਕਰੋ। ਤੁਹਾਨੂੰ ਦੱਸ ਦੇਈਏ ਕਿ ਯੁਵਰਾਜ ਅਤੇ ਹੇਜ਼ਲ ਕੀਚ ਦਾ ਇਹ ਪਹਿਲਾ ਬੱਚਾ ਹੈ।

ਦੱਸਣਯੋਗ ਹੈ ਕਿ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਅਤੇ ਅਦਾਕਾਰਾ ਹੇਜ਼ਲ ਕੀਚ ਦਾ ਵਿਆਹ 30 ਨਵੰਬਰ 2016 ਨੂੰ ਚੰਡੀਗੜ੍ਹ ‘ਚ ਹੋਇਆ ਸੀ। ਯੁਵਰਾਜ ਸਿੰਘ ਨੇ ਇਕ ਇੰਟਰਵਿਊ ‘ਚ ਦੱਸਿਆ ਸੀ ਕਿ ਹੇਜ਼ਲ ਨੂੰ ਮਨਾਉਣ ਲਈ ਉਨ੍ਹਾਂ ਨੂੰ ਕਾਫੀ ਪਾਪੜ ਵੇਲਣੇ ਪਏ। ਕਾਫੀ ਮਿਹਨਤ ਤੋਂ ਬਾਅਦ ਹੇਜ਼ਲ ਵਿਆਹ ਲਈ ਰਾਜ਼ੀ ਹੋ ਗਈ।

Exit mobile version